ਚੰਡੀਗੜ੍ਹ , 22 ਜੁਲਾਈ 2023: ਪੰਜਾਬ ਦੇ ਮਲੇਰਕੋਟਲਾ (Malerkotla) ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਰਹੇਗੀ। ਡੀਸੀ ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਸ ਦਿਨ ਮਲੇਰਕੋਟਲਾ ਵਿੱਚ ਸਾਰੇ ਸਰਕਾਰੀ ਅਤੇ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਅਤੇ ਕਾਲਜਾਂ ਆਦਿ ਵਿੱਚ ਲਾਗੂ ਨਹੀਂ ਹੋਵੇਗਾ, ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।
ਦਸੰਬਰ 9, 2025 5:36 ਬਾਃ ਦੁਃ




