ਸ਼ਹੀਦ ਸਿਪਾਹੀ ਜਤਿੰਦਰ ਸਿੰਘ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਨਵੀਨ ਸੇਠੀ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਪੱਤਰਕਾਰ ਨਵੀਨ ਸੇਠੀ (Naveen Sethi) ਦੇ ਪਿਤਾ ਮਨਜੀਤ ਕੁਮਾਰ ਸੇਠੀ (66) ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸੋਗ ਸੁਨੇਹੇ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਸ. ਜੌੜਾਮਾਜਰਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਇਸ ਅਸਹਿ ਅਤੇ ਅਕਹਿ ਦੁੱਖ ਦੀ ਘੜੀ ਵਿੱਚ ਨਵੀਨ ਸੇਠੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਮਨਜੀਤ ਕੁਮਾਰ ਸੇਠੀ ਕਾਫ਼ੀ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਅੱਜ ਸਵੇਰੇ ਇਲਾਜ ਦੌਰਾਨ ਪੀ.ਜੀ.ਆਈ. ਵਿਖੇ ਆਖ਼ਰੀ ਸਾਹ ਲਏ।

Scroll to Top