ਚੰਡੀਗੜ੍ਹ, 25 ਜੁਲਾਈ 2023: ਪੰਜਾਬ ਵਿੱਚ ਅੱਜ ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਤੋਂ ਵਿਧਾਇਕ ‘ਆਪ’ ਦਿਨੇਸ਼ ਚੱਢਾ (MLA Dinesh Chadha) ਦਾ ਮਾਮਲਾ ਹੋਰ ਭਖਦਾ ਹੋਣ ਲੱਗਾ ਹੈ। ਮੁਲਾਜ਼ਮਾਂ ਨੇ ਅੜੇ ਹੋਏ ਹਨ ਕਿ ਜਦੋਂ ਤੱਕ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਅਤੇ ਵਿਧਾਇਕ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਸੋਮਵਾਰ ਨੂੰ ਵੀ ਮੁਲਾਜ਼ਮਾਂ ਨੇ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਸੋਮਵਾਰ ਨੂੰ ਰੋਪੜ ਡਿਵੀਜ਼ਨ ਵਿੱਚ ਹੀ ਹੜਤਾਲ ਸੀ ਪਰ ਹੁਣ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਪੂਰੇ ਪੰਜਾਬ ਵਿੱਚ ਸੰਘਰਸ਼ ਵਿੱਢ ਦਿੱਤਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 25 ਅਤੇ 26 ਨੂੰ ਸਾਰੇ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕਲਮ ਛੋੜ ਹੜਤਾਲ ਕੀਤੀ ਜਾਵੇਗੀ।
ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 26 ਜੁਲਾਈ ਨੂੰ ਸਾਰੇ ਮੁਲਾਜ਼ਮ ਰੋਪੜ ਵਿਖੇ ਇਕੱਠੇ ਹੋਣਗੇ | ਸਰਕਾਰ ਅਤੇ ਵਿਧਾਇਕ ਖਿਲਾਫ 26 ਜੁਲਾਈ ਨੂੰ ਰੈਲੀ ਕੀਤੀ ਜਾ ਰਹੀ ਹੈ। ਕਿਸੇ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਮੁਲਾਜ਼ਮਾਂ ਦਾ ਅਪਮਾਨ ਨਹੀਂ ਕਰਨ ਦਿੱਤਾ ਜਾਵੇਗਾ। ਮੁਲਾਜ਼ਮਾਂ ਰੋਪੜ ਦੇ ਵਿਧਾਇਕ ਨੇ ਮੁਲਾਜ਼ਮਾਂ ਦੀ ਬੇਇੱਜ਼ਤੀ ਕੀਤੀ।