ਸ਼ਹੀਦ ਸਿਪਾਹੀ ਜਤਿੰਦਰ ਸਿੰਘ

ਸ਼ਹੀਦ ਸਿਪਾਹੀ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਹਰਜੋਤ ਸਿੰਘ ਬੈਂਸ ਵੱਲੋਂ ਹਮਦਰਦੀ ਦਾ ਪ੍ਰਗਟਾਵਾ

ਚੰਡੀਗੜ੍ਹ, 26 ਜੁਲਾਈ 2023: ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਤਰਫ਼ ਮਜਾਰੀ ਦੇ ਨਿਵਾਸੀ ਅਤੇ ਭਾਰਤੀ ਫੌਜ ਵਿੱਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਜਤਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਸਿੱਕਮ ਬਾਰਡਰ ਤੇ ਸ਼ਹੀਦ ਹੋਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਕੁਰਬਾਨੀ ਨੂੰ ਯਾਦ ਰੱਖਣਗੀਆਂ।

Scroll to Top