ਸ੍ਰੀ ਮੁਕਤਸਰ ਸਾਹਿਬ, 2 ਅਗਸਤ 2023: ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਦੇ ਸਹਿਯੋਗ ਨਾਲ ਚਲਾਏ ਗਏ ‘ਆਪ੍ਰੇਸ਼ਨ ਸਤਰਕ’ ਤਹਿਤ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜੇਲ੍ਹ ਵਿਚ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ। ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਚੱਲੇ ਇਸ ਤਲਾਸ਼ੀ ਅਭਿਆਨ ਦੌਰਾਨ ਐਸ.ਪੀ, ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਨੇ ਬੈਰਕਾਂ ਵਿਚ ਸਰਚ ਕੀਤੀ। ਇਸ ਤਲਾਸ਼ੀ ਅਭਿਆਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਜੇਲ੍ਹ ‘ਚੋਂ ਪੁਲਿਸ ਨੂੰ ਕਿਸੇ ਤਰ੍ਹਾਂ ਦਾ ਕੋਈ ਨਸ਼ਾ, ਮੋਬਾਇਲ ਜਾਂ ਹੋਰ ਇਤਰਾਜਯੋਗ ਸਮੱਗਰੀ ਨਹੀਂ ਮਿਲੀ। ਇਸ ਦੌਰਾਨ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਨੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਜਨਵਰੀ 27, 2026 10:00 ਬਾਃ ਦੁਃ




