ਚੰਡੀਗੜ੍ਹ, 03 ਅਗਸਤ, 2023: ਦਿੱਲੀ ਸੇਵਾਵਾਂ ਬਿੱਲ ‘ਤੇ ਲੋਕ ਸਭਾ ‘ਚ ਬਹਿਸ ਜਾਰੀ ਹੈ। ਬਹਿਸ ਦੀ ਸ਼ੁਰੂਆਤ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਕਿਹਾ ਉਨ੍ਹਾਂ ਕਿਹਾ ਕਿ ਦਿੱਲੀ ਨਾ ਪੂਰਨ ਰਾਜ ਹੈ ਅਤੇ ਨਾ ਹੀ ਪੂਰੀ ਯੂ. ਟੀ. ਬਲਕਿ ਦਿੱਲੀ ਇਕ ਸੰਘ ਸ਼ਾਸਤ ਪ੍ਰਦੇਸ਼ ਹੈ ਅਤੇ ਸੰਸਦ ਨੂੰ ਉਥੇ ਕਾਨੂੰਨ ਬਣਾਉਣ ਦਾ ਅਧਿਕਾਰ ਹੈ।
ਇਸ ਦੌਰਾਨ ਅਮਿਤ ਸ਼ਾਹ (Amit Shah) ਨੇ ਕਿਹਾ ਕਿ ਪਹਿਲਾਂ ਪੰਡਿਤ ਜਵਾਹਰ ਲਾਲ ਨਹਿਰੂ, ਪਟੇਲ ਅਤੇ ਡਾ.ਰਾਜਿੰਦਰ ਪ੍ਰਸਾਦ ਅਤੇ ਡਾ: ਅੰਬੇਡਕਰ ਵਰਗੇ ਕਈ ਵੱਡੇ ਆਗੂਆਂ ਨੇ ਵੀ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦਾ ਵਿਰੋਧ ਕੀਤਾ ਸੀ। ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਿਰਫ ਆਪਣੀ ਪਸੰਦ ਦਾ ਹਿੱਸਾ ਪੜ੍ਹਿਆ। ਸ਼ਾਹ ਨੇ ਕਿਹਾ ਕਿ ਦਿੱਲੀ ‘ਤੇ ਕਾਨੂੰਨ ਬਣਾਉਣ ਦਾ ਅਧਿਕਾਰ ਸੰਸਦ ਨੂੰ ਹੈ।
ਦੂਜੇ ਪਾਸੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਦਨ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਵੀ ਖੜਗੇ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਅਤੇ ਸਦਨ ਨੂੰ ਚਲਾਉਣ ਲਈ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।