Sacrilege

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ਵਿਖੇ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ਨੇ ਮੌਕੇ ‘ਤੇ ਕੀਤਾ ਕਾਬੂ

ਲੁਧਿਆਣਾ, 05 ਅਗਸਤ 2023: ਲੁਧਿਆਣਾ (Ludhiana) ਵਿੱਚ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ ਦੀ ਘਟਨਾ ਵਾਪਰੀ ਹੈ ਕੀਤੀ ਗਈ ਹੈ | ਸ਼ਹਿਰ ਦੇ ਤਾਜਪੁਰ ਰੋਡ ‘ਤੇ ਇੱਕ ਕਥਿਤ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਤਣਾਅ ਪੈਦਾ ਹੋ ਗਿਆ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਥਾਣਾ ਡਿਵੀਜ਼ਨ-7 ਦੇ ਹਵਾਲੇ ਕਰ ਦਿੱਤਾ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਈਡਬਲਿਊਐਸ ਕਾਲੋਨੀ ਵਜੋਂ ਹੋਈ ਹੈ, ਜੋ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਵੀ ਠੀਕ ਨਹੀਂ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸਵੇਰੇ ਕਰੀਬ 6.10 ਵਜੇ ਇਕ ਨੌਜਵਾਨ ਤਾਜਪੁਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਉਹ ਦੌੜਦਾ ਹੋਇਆ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਇਆ ਤੇ ਉਥੇ ਆ ਕੇ ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਗਾਲ੍ਹਾਂ ਕੱਢਣ ਲੱਗਾ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸਿਮਰਨ ਕਰ ਰਹੀਆਂ ਬੀਬੀਆਂ ਨੂੰ ਵੀ ਗਾਲ੍ਹਾਂ ਕੱਢੀਆਂ ਗਈ ਹਨ ।

ਉਕਤ ਨੌਜਵਾਨ ਨੇ ਗੁਰਦੁਆਰਾ ਸਾਹਿਬ ਅੰਦਰ ਪਈਆਂ ਕੁਝ ਚੀਜ਼ਾਂ ਨੂੰ ਖਿਲਾਰਨਾ ਸ਼ੁਰੂ ਕਰ ਦਿੱਤਾ। ਉਥੇ ਮੌਜੂਦ ਲੋਕਾਂ ਦਾ ਦੋਸ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਚ ਬੈਠੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ, ਨਹੀਂ ਤਾਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੱਥ ਪਾ ਸਕਦਾ ਸੀ। ਲੋਕ ਉਸ ਨੂੰ ਬਾਹਰ ਲੈ ਆਏ ਤੇ ਕਈਆਂ ਨੇ ਉਸ ਨਾਲ ਹੱਥੋਪਾਈ ਵੀ ਕੀਤੀ। ਇਸ ਦੌਰਾਨ ਉਸ ਨੇ ਆਪਣੀ ਪਛਾਣ ਦੱਸੀ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਸੱਤ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ।

Scroll to Top