ਚੰਡੀਗੜ੍ਹ, 07 ਅਗਸਤ 2023: ਲੋਕ ਸਭਾ ਸਕੱਤਰੇਤ ਨੇ ਸੋਮਵਾਰ ਨੂੰ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਇਸਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੂੰ ਮਾਰਚ 2023 ਵਿੱਚ ਮੋਦੀ ਸਰਨੇਮ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ, ਦੋ ਸਾਲ ਦੀ ਸਜ਼ਾ ਸੁਣਾਉਣ ਦੇ ਨਾਲ ਸੰਸਦ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਹਾਲਾਂਕਿ 4 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਸੀ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ‘ਮੋਦੀ ਸਰਨੇਮ’ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ, ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਦੀ ‘ਮੋਦੀ ਸਰਨੇਮ’ ਟਿੱਪਣੀ ‘ਤੇ ਮਾਣਹਾਨੀ ਦੇ ਇੱਕ ਕੇਸ ਵਿੱਚ ਉਸਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।