ਚੰਡੀਗੜ੍ਹ, 07 ਅਗਸਤ 2023: ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਪਾਸੋਂ ਆਇਆ ਡਰੋਨ ਬਰਾਮਦ ਕੀਤਾ ਹੈ । ਆਵਾਜ਼ ਸੁਣਨ ਤੋਂ ਬਾਅਦ ਸਾਂਝੀ ਟੀਮ ਨੇ ਇਲਾਕਿਆਂ ‘ਚ ਤਲਾਸ਼ੀ ਲਈ ਸੀ।ਡਰੋਨ ਦੀ ਬਰਾਮਦਗੀ ਅੰਮ੍ਰਿਤਸਰ ਸਰਹੱਦ ਨਾਲ ਲੱਗਦੇ ਪਿੰਡ ਰਤਨ ਖੁਰਦ ਤੋਂ ਕੀਤੀ ਗਈ ਹੈ। ਇਹ ਹੈਕਸਾਕਾਪਟਰ ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨ ਤਸਕਰ ਕਰਦੇ ਹਨ। ਬੀਐਸਐਫ ਦੇ ਜਵਾਨ ਐਤਵਾਰ ਰਾਤ ਨੂੰ ਗਸ਼ਤ ‘ਤੇ ਸਨ। ਰਾਤ ਕਰੀਬ 10 ਵਜੇ ਪਿੰਡ ਰਤਨ ਖੁਰਦ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ।
ਇਸ ਦੀ ਸੂਚਨਾ ਸਵੇਰੇ ਪੰਜਾਬ ਪੁਲਿਸ ਨੂੰ ਦਿੱਤੀ ਗਈ ਅਤੇ ਪਿੰਡ ਰਤਨ ਖੁਰਦ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਪਿੰਡ ਰਤਨ ਖੁਰਦ ਵਿੱਚ ਹੀ ਖੇਤਾਂ ਵਿੱਚੋਂ ਡਰੋਨ ਬਰਾਮਦ ਹੋਇਆ। ਡਰੋਨ ਨੂੰ ਹੁਣ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾਵੇਗਾ, ਤਾਂ ਜੋ ਇਸ ਦੀਆਂ ਉਡਾਣਾਂ ਦੀ ਸੂਚਨਾ ਦਿੱਤੀ ਜਾ ਸਕੇ। ਅਗਸਤ ਮਹੀਨੇ ਵਿੱਚ ਇਹ ਦੋਵੇਂ ਡਰੋਨ ਇੱਕੋ ਦਿਨ ਵਿੱਚ ਬਰਾਮਦ ਕੀਤੇ ਗਏ ਸਨ। ਦੂਜਾ ਡਰੋਨ ਤਰਨ ਤਾਰਨ ਦੇ ਰਾਜੋਕੇ ਇਲਾਕੇ ਵਿੱਚ ਮਿਲਿਆ ਹੈ।