Delhi Services Bill

ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪੇਸ਼, ਲੋਕ ਸਭਾ ‘ਚ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ ਪਾਸ

ਚੰਡੀਗੜ੍ਹ, 07 ਅਗਸਤ 2023: ਰਾਹੁਲ ਗਾਂਧੀ ਦੀ ਲੋਕ ਸਭ ਦੀ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਅੱਜ ਸੰਸਦ ਪੁੱਜੇ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੇ ਰਾਹੁਲ ਗਾਂਧੀ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਲੋਕ ਸਭਾ ਵੱਲੋਂ ਪਾਸ ਹੋਣ ਤੋਂ ਬਾਅਦ ਅੱਜ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕੀਤਾ ਗਿਆ। ਸਦਨ ‘ਚ ਬਿੱਲ ‘ਤੇ ਬਹਿਸ ਹੋ ਰਹੀ ਹੈ। ਬਹਿਸ ਦੌਰਾਨ ਕਾਂਗਰਸ ਨੇ ਬਿੱਲ ਨੂੰ ਅਸੰਵਿਧਾਨਕ ਕਰਾਰ ਦਿੱਤਾ ਹੈ।

ਇਸਦੇ ਨਾਲ ਹੀ ਲੋਕ ਸਭਾ ‘ਚ ‘ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ 2023’ ਪਾਸ ਹੋ ਗਿਆ ਹੈ। ਮਣੀਪੁਰ ਮੁੱਦੇ ‘ਤੇ ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਦਰਮਿਆਨ ਲੋਕ ਸਭਾ ਨੇ ਬਿੱਲ ਪਾਸ ਕਰ ਦਿੱਤਾ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕੀਤਾ ਹੈ, ਜਿਸ ‘ਤੇ ਬਹਿਸ ਹੋ ਰਹੀ ਹੈ। ਬਹਿਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਦਿੱਲੀ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਸਰਵਿਸਿਜ਼ ਬਿੱਲ ਸੰਵਿਧਾਨ ਦੇ ਖ਼ਿਲਾਫ਼ ਹੈ।

ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮੂਨ ਸਿੰਘਵੀ ਨੇ ਕਿਹਾ ਕਿ ਭਾਜਪਾ ਕਿਸੇ ਵੀ ਤਰੀਕੇ ਨਾਲ ਚੀਜ਼ਾਂ ਨੂੰ ਕੰਟਰੋਲ ਕਰਨ ਵਾਲੀ ਹੈ। ਇਹ ਬਿੱਲ (Delhi Services Bill) ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਲੋਕਤੰਤਰ ਵਿਰੋਧੀ ਹੈ। ਇਹ ਖੇਤਰੀ ਤਾਕਤਾਂ ਅਤੇ ਦਿੱਲੀ ਦੇ ਲੋਕਾਂ ਦੀਆਂ ਇੱਛਾਵਾਂ ‘ਤੇ ਹਮਲਾ ਹੈ। ਇਹ ਸੰਘਵਾਦ ਦੇ ਸਿਧਾਂਤਾਂ, ਪ੍ਰਸ਼ਾਸਨਿਕ ਸੇਵਾਵਾਂ ਦੀ ਜਵਾਬਦੇਹੀ ਅਤੇ ਜਮਹੂਰੀਅਤ ਅਧਾਰਤ ਵਿਧਾਨ ਸਭਾ ਦੇ ਸਾਰੇ ਰੂਪਾਂ ਦੀ ਉਲੰਘਣਾ ਕਰਦਾ ਹੈ।

Scroll to Top