IND vs WI

IND vs WI: ਭਾਰਤ ਦੀ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ 7 ਵਿਕਟਾਂ ਨਾਲ ਆਸਾਨ ਜਿੱਤ

ਚੰਡੀਗੜ੍ਹ, 08 ਅਗਸਤ 2023: (IND vs WI) ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ‘ਚ ਵਾਪਸੀ ਦੇ ਸੰਕੇਤ ਦਿੱਤੇ ਹਨ। ਟੀਮ ਨੇ ਤੀਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਕਪਤਾਨ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਇਸ ਜਿੱਤ ਤੋਂ ਬਾਅਦ ਸੀਰੀਜ਼ ਦਾ ਸਕੋਰ 2-1 ਹੋ ਗਿਆ ਹੈ। ਸੀਰੀਜ਼ ਦਾ ਚੌਥਾ ਮੈਚ 12 ਅਗਸਤ ਨੂੰ ਅਮਰੀਕਾ ਦੇ ਫਲੋਰੀਡਾ ਸ਼ਹਿਰ ‘ਚ ਖੇਡਿਆ ਜਾਵੇਗਾ।

ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 159 ਦੌੜਾਂ ਬਣਾਈਆਂ। ਭਾਰਤੀ ਟੀਮ ਨੇ ਸੂਰਿਆ ਅਤੇ ਤਿਲਕ ਦੀ ਪਾਰੀ ਦੀ ਮਦਦ ਨਾਲ 17.5 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 161 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

ਕੁਲਦੀਪ ਯਾਦਵ ਨੇ ਆਪਣੇ ਕਰੀਅਰ ਦੇ 30ਵੇਂ ਟੀ-20 ਅੰਤਰਰਾਸ਼ਟਰੀ ਮੈਚ ਵਿੱਚ 50ਵੀਂ ਵਿਕਟ ਲਈ ਹੈ। ਉਹ ਸਭ ਤੋਂ ਤੇਜ਼ 50 ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਕੁਲਦੀਪ ਨੇ ਯੁਜਵੇਂਦਰ ਚਾਹਲ ਦੇ 34 ਪਾਰੀਆਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ। ਇੰਨਾ ਹੀ ਨਹੀਂ ਉਹ ਸਭ ਤੋਂ ਘੱਟ ਗੇਂਦਾਂ ‘ਚ 50 ਵਿਕਟਾਂ ਲੈਣ ਵਾਲੇ ਗੇਂਦਬਾਜ਼ ਵੀ ਬਣ ਗਏ ਹਨ। ਕੁਲਦੀਪ ਨੇ 638 ਗੇਂਦਾਂ ‘ਤੇ ਇਹ ਉਪਲਬਧੀ ਹਾਸਲ ਕੀਤੀ।

Scroll to Top