Smriti Irani

ਸਮ੍ਰਿਤੀ ਇਰਾਨੀ ਨੇ ਰਾਹੁਲ ਗਾਂਧੀ ‘ਤੇ ਲਾਏ ਗੰਭੀਰ ਦੋਸ਼, ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 9 ਅਗਸਤ 2023: ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚੱਲ ਰਹੀ ਚਰਚਾ ਦੇ ਵਿਚਕਾਰ ਅੱਜ ਰਾਹੁਲ ਗਾਂਧੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਆਪਣਾ ਸੰਬੋਧਨ ਪੂਰਾ ਕਰਨ ਤੋਂ ਬਾਅਦ ਰਾਹੁਲ ਵੀ ਸਦਨ ਤੋਂ ਚਲੇ ਗਏ। ਇਸ ਤੋਂ ਬਾਅਦ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ (Smriti Irani) ਨੇ ਆਪਣੇ ਬਿਆਨ ‘ਚ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕੀਤਾ। ਸਮ੍ਰਿਤੀ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਅਣਉਚਿਤ ਇਸ਼ਾਰੇ ਕੀਤੇ ਹਨ।

ਇਸਦੇ ਨਾਲ ਹੀ ਐਨ.ਡੀ.ਏ. ਦੀਆਂ ਬੀਬੀਆਂ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ’ਤੇ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਇਰਾਨੀ (Smriti Irani) ਵੱਲ ਅਣਉਚਿਤ ਇਸ਼ਾਰੇ ਕਰਨ ਅਤੇ ਸਦਨ ਵਿਚ ਇਤਰਾਜ਼ਯੋਗ ਵਿਵਹਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਾਂਗਰਸੀ ਆਗੂ ‘ਤੇ ਬੀਬੀਆਂ ਦਾ ਅਪਮਾਨ ਕਰਨ ਦਾ ਦੋਸ਼ ਵੀ ਲਾਇਆ।

Scroll to Top