Sarbjit Singh Lakhewali

ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ,12 ਅਗਸਤ, 2023: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ (Sarbjit Singh Lakhewali) ਦੀ ਮੌਤ ਹੋ ਗਈ ਹੈ। ਸਰਬਜੀਤ ਸਿੰਘ ਲੱਖੇਵਾਲੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਹਾਲਾਂਕਿ ਪੁਲਿਸ ਜਾਂਚ ਵਿੱਚ ਹੁਣ ਤੱਕ ਗੋਲੀ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਰਹੇ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅਜੇ ਤੱਕ ਪੁਲਿਸ ਜਾਂਚ ਵਿੱਚ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀ ਕਿਵੇਂ ਲੱਗੀ ਜਾਂ ਕਿਸ ਨੇ ਮਾਰੀ। ਹਾਲਾਂਕਿ ਪੀੜਤ ਪਰਿਵਾਰ ਅੱਜ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ। ਕਿਉਂਕਿ ਇਸ ਤੋਂ ਪਹਿਲਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਵੱਲੋਂ ਬਿਆਨ ਨਹੀਂ ਦਿੱਤੇ ਗਏ ਸਨ।

ਸਰਬਜੀਤ ਸਿੰਘ ਲੱਖੇਵਾਲੀ (Sarbjit Singh Lakhewali) ਵੀ ਲੰਮੇ ਸਮੇਂ ਤੋਂ ਯੂਥ ਕਾਂਗਰਸ ਵਿੱਚ ਸਨ। ਫਿਰ ਉਹ ਮਲੋਟ ਦੇ ਲੱਖੇਵਾਲੀ ਜੋਨ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸਨ। ਉਹ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ।

Scroll to Top