ਮੋਹਾਲੀ, 14 ਅਗਸਤ 2023: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੋਹਾਲੀ (Mohali) ਸ਼ਹਿਰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ | ਮੋਹਾਲੀ ਪੁਲਿਸ ਨੇ ਏਅਰਪੋਰਟ ਚੌਕ ਵਿੱਚ ਵਿਸ਼ੇਸ਼ ਹਾਈਟੈੱਕ ਨਾਕਾਬੰਦੀ ਕੀਤੀ ਹੈ । ਸੀਸੀਟੀਵੀ ਕੈਮਰਿਆਂ ਅਤੇ ਡੋਗ ਸਕੁਐਡ ਨਾਲ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੋਹਾਲੀ ਵਿੱਚ ਹਾਈ ਅਲਰਟ ਦੇ ਮੱਦੇਨਜ਼ਰ ਮੋਹਾਲੀ ਪੁਲਿਸ ਨੇ ਸ਼ਹਿਰ ਨੂੰ ਸੀਲ ਕਰ ਕੇ ਹਵਾਈ ਅੱਡੇ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਵਾਹਨ ਐਪ ’ਤੇ ਸ਼ੱਕੀ ਵਿਅਕਤੀਆਂ ਦੀਆਂ ਫੋਟੋਆਂ ਖਿੱਚ ਕੇ ਵਿਸ਼ੇਸ਼ ਉਪਕਰਨਾਂ ਨਾਲ ਵਾਹਨਾਂ ਦੀ ਚੈਕਿੰਗ ਕਰਕੇ ਜਾਣਕਾਰੀ ਹਾਸਲ ਕੀਤੀ।
ਇਸਦੇ ਨਾਲ ਹੀ ਜਿਨ੍ਹਾਂ ਵਾਹਨਾਂ ਦੇ ਕਾਗਜ਼ ਪੂਰੇ ਨਹੀਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ | ਇਸਦੇ ਨਾਲ ਹੀ ਕਈ ਵਾਹਨ ਜ਼ਬਤ ਵੀ ਕੀਤੇ ਗਏ ਹਨ । ਸੁਰੱਖਿਆ ਦੇ ਨਜ਼ਰੀਏ ਤੋਂ ਮੋਹਾਲੀ ਵਿੱਚ ਪੀਸੀਆਰ ਵਾਹਨਾਂ ’ਤੇ ਸੀਸੀਟੀਵੀ ਕੈਮਰੇ ਲਾਏ ਗਏ ਹਨ, ਤਾਂ ਜੋ ਆਉਣ-ਜਾਣ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।