ਨੂਰਮਹਿਲ,15 ਅਗਸਤ, 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਅੱਜ ਨੂਰਮਹਿਲ ਵਿਖੇ ਨੰਬਰਦਾਰ ਯੂਨੀਅਨ ਵੱਲੋਂ ਕਰਵਾਏ ਆਜ਼ਾਦੀ ਦਿਹਾੜੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ ਪਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨਕੌਰ ਦੀ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਹਨ, ਇਸ ਕਾਰਨ ਉਹ ਸਮਾਗਮ ਵਿੱਚ ਸ਼ਿਰਕਤ ਨਹੀਂ ਕਰ ਸਕੇ |
ਪਰ ਉਨ੍ਹਾਂ ਦੇ ਭਰਾ ਚਮਕੌਰ ਸਿੰਘ ਸਮਾਗਮ ਵਿੱਚ ਪੁੱਜੇ, ਜਿਨ੍ਹਾਂ ਦੀ ਤਰਫੋਂ ਤਿਰੰਗਾ ਲਹਿਰਾਇਆ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਵੀ ਕੀਤੀ ਗਈ, ਚਮਕੌਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਸਿਰਫ਼ ਖਾਨਾਪੂਰਤੀ ਕਰ ਰਹੀ ਹੈ ਤੇ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ | ਜਿਸ ਕਾਰਨ ਪਰਿਵਾਰ ਇਸ ਕਾਰਵਾਈ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਮਾਮਲੇ ਵਿੱਚ ਕੁਝ ਜਣੇ ਜ਼ਰੂਰ ਫੜੇ ਹਨ, ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਬੇਨਕਾਬ ਕਰੇ |