ਚੰਡੀਗੜ੍ਹ, 16 ਅਗਸਤ 2023: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ (Flood) ਦੀ ਸਥਿਤੀ ਬਣ ਗਈ ਹੈ। ਪੰਜਾਬ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਸਮੇਤ ਨੰਗਲ ਨੇੜੇ ਲੱਗਦੇ ਕਈ ਪਿੰਡ ਡੁੱਬ ਗਏ ਹਨ | ਹਲਾਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ | ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਐੱਨ.ਡੀ.ਆਰ.ਐੱਫ. ਦੀ ਟੀਮ ਅਤੇ ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ |
ਜਿਕਰਯੋਗ ਹੈ ਕਿ ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਬਾਅਦ ਬਿਆਸ ਦੇ ਪਾਣੀ ਦਾ ਪੱਧਰ ਵਧਣ (Flood) ਕਾਰਨ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਵਿੱਚ ਵੀ ਸਥਿਤੀ ਵਿਗੜਨ ਲੱਗੀ ਹੈ। ਮੰਡ ਤਲਵੰਡੀ ਕੂਕਾ, ਮੰਡ ਸਰਦਾਰ ਸਾਹਿਬ, ਮੰਡ ਰਾਏਪੁਰ ਅਰਾਈਆਂ ਆਦਿ ਪਿੰਡਾਂ ਵਿੱਚ ਦਰਿਆ ਬਿਆਸ ਦੇ ਕੰਢਿਆਂ ਤੋਂ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਬੀਤੇ ਦਿਨ ਤੋਂ ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਬਚਾਅ ਕਾਰਜ ਜਾਰੀ ਹੈ