July 7, 2024 7:12 pm
ਪੰਜਾਬੀ ਯੂਨੀਵਰਸਿਟੀ

ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਕਾਰਜਾਂ ਲਈ ਵਿੱਤੀ ਸਹਾਇਤਾ ਦੇਣ ਲਈ ਕੀਤਾ ਧੰਨਵਾਦ

ਚੰਡੀਗੜ੍ਹ, 24 ਨਵੰਬਰ 2021 : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਪੰਜਾਬ ਦਾ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ’ ਅਤੇ ‘ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ’ ਦੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਿੰਡੀਕੇਟ ਮੈਂਬਰ ਹਰਿੰਦਰਪਾਲ ਸਿੰਘ ਹੈਰੀ‌ਮਾਨ, ਹਲਕਾ ਸਨੌਰ ਇੰਚਾਰਜ ਨੇ ਮੁੱਖ ਮੰਤਰੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁੱਜਣ ਤੇ ਜੀ ਆਇਆਂ ਨੂੰ ਕਿਹਾ।

ਹਰਿੰਦਰਪਾਲ ਸਿੰਘ ਹੈਰੀ‌ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਸਮੂਹ ਟੀਚਿੰਗ ਫੈਕਲਟੀ, ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਲਈ ਹਰ ਸੰਭਵ ਪਰਿਆਸ ਕਰਨਗੇ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਕਾਸ ਕਾਰਜਾਂ ਲਈ ਹਰ ਮਹੀਨੇ ਫੰਡ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹੈਰੀਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਕਾਸ ਕਾਰਜਾਂ ਲਈ ਵਿੱਤੀ ਸਹਾਇਤਾ ਦੇਣ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।