ਚੰਡੀਗੜ੍ਹ, 21 ਅਗਸਤ 2023: ਸੁਪਰੀਮ ਕੋਰਟ ਨੇ ਕਸ਼ਮੀਰ ਤੋਂ ਧਾਰਾ 370 (Article 370) ਅਤੇ 35-ਏ ਨੂੰ ਹਟਾਉਣ ਨੂੰ ਜਾਇਜ਼ ਠਹਿਰਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਖ਼ਬਰਾਂ ਮੁਤਾਬਕ ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ ਕਿ ਇਹ ਕਿਸ ਤਰ੍ਹਾਂ ਦੀ ਪਟੀਸ਼ਨ ਹੈ? ਸਾਨੂੰ ਤੁਹਾਡੀ ਪਟੀਸ਼ਨ ‘ਤੇ ਇਹ ਐਲਾਨ ਕਿਉਂ ਕਰਨਾ ਚਾਹੀਦਾ ਹੈ? ਅਦਾਲਤ ਨੇ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਨੂੰ ਪੁੱਛਿਆ ਕਿ ਤੁਹਾਡੇ ਮੁਵੱਕਿਲ ਨੂੰ ਸਲਾਹ ਕਿਸ ਨੇ ਦਿੱਤੀ ਹੈ?
ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਨੋਟ ਕੀਤਾ ਕਿ ਧਾਰਾ 370 ਨੂੰ ਰੱਦ ਕਰਨ ਦੀ ਸੰਵਿਧਾਨਕ ਵੈਧਤਾ ਦਾ ਮੁੱਦਾ ਪਹਿਲਾਂ ਹੀ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਕੋਲ ਵਿਚਾਰ ਅਧੀਨ ਹੈ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਸਨ।
ਧਾਰਾ-370 (Article 370) ਅਤੇ ਧਾਰਾ 35-ਏ ਨੂੰ ਹਟਾਉਣ ਦੀ ਸੰਵਿਧਾਨਕ ਵੈਧਤਾ ਦਾ ਮੁੱਦਾ ਸੰਵਿਧਾਨਕ ਬੈਂਚ ਦੇ ਸਾਹਮਣੇ ਵਿਚਾਰ ਅਧੀਨ ਹੈ। ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਦੀ ਸੰਵਿਧਾਨਕ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।