ਚੰਡੀਗ੍ਹੜ, 23 ਅਗਸਤ, 2023: ਉੱਤਰ-ਪੂਰਬੀ ਰਾਜ ਮਿਜ਼ੋਰਮ (Mizoram) ਤੋਂ ਬੁੱਧਵਾਰ ਸਵੇਰੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਾਈਰੰਗ ਨੇੜੇ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਡਿੱਗ ਗਿਆ, ਇਸ ਹਾਦਸੇ ਵਿੱਚ 17 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਰੇਲਵੇ ਪ੍ਰਸ਼ਾਸਨ ਵੱਲੋਂ ਇੱਥੇ ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ।
ਇਹ ਹਾਦਸਾ ਸਵੇਰੇ ਕਰੀਬ 10 ਵਜੇ ਵਾਪਰਿਆ। ਅਜੇ ਵੀ 30-40 ਜਣੇ ਦੇ ਫਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਨਾਲ ਹੀ ਮ੍ਰਿਤਕਾਂ ਦੀ ਗਿਣਤੀ ਵੀ ਵਧ ਸਕਦੀ ਹੈ। ਖਬਰਾਂ ਮੁਤਾਬਕ ਇਹ ਰੇਲਵੇ ਪੁਲ ਸਾਈਰੰਗ (Mizoram) ਨੇੜੇ ਕੁਰੂੰਗ ਨਦੀ ‘ਤੇ ਬਣ ਰਿਹਾ ਸੀ। ਇਸ ਨਾਲ ਬੈਰਾਬੀ ਅਤੇ ਸਾਈਰੰਗ ਖੇਤਰ ਦਾ ਸੰਪਰਕ ਪ੍ਰਭਾਵਿਤ ਹੋਇਆ ਹੈ।