A school bus

ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ, ਸਾਰੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ

ਚੰਡੀਗ੍ਹੜ, 23 ਅਗਸਤ, 2023: ਤਰਨ ਤਾਰਨ ਤੋਂ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੋਂ ਦੀ ਚੇਲਾ ਕਲੋਨੀ ਨੇੜੇ ਖੇਤਾਂ ਵਿੱਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ (school bus) ‘ਚ ਕਰੀਬ 20 ਤੋਂ 25 ਬੱਚੇ ਸਵਾਰ ਸਨ। ਖੁਸ਼ਕਿਸਮਤੀ ਨਾਲ ਬੱਚੇ ਵਾਲ-ਵਾਲ ਬਚ ਗਏ ਅਤੇ ਬੱਸ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਬੱਸ ਸ਼ਹੀਦ ਭਗਤ ਸਿੰਘ ਸਕੂਲ ਦੀ ਦੱਸੀ ਜਾ ਰਹੀ ਹੈ | ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬੱਸ ‘ਚੋਂ ਕੱਢ ਕੇ ਉਨ੍ਹਾਂ ਦੇ ਘਰ ਪਹੁੰਚਾਇਆ।

Scroll to Top