ਚੰਡੀਗੜ੍ਹ, 23 ਅਗਸਤ 2023: ਪਹਾੜਾਂ ਨਾਲ ਲੱਗਦੇ ਪੰਜਾਬ ਦੇ ਚੰਡੀਗੜ੍ਹ ਸਮੇਤ ਕੁਝ ਸ਼ਹਿਰਾਂ ‘ਚ ਬੁੱਧਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ । ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਸੁਖਨਾ ਝੀਲ (Sukhna lake) ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਵਧ ਗਿਆ ਹੈ। ਜਿਸਦੇ ਚੱਲਦੇ ਪ੍ਰਸ਼ਾਸਨ ਨੂੰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ | ਉੱਥੇ ਹੀ ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਨੇ ਵੀ ਮੱਖਣ ਮਾਜਰਾ ਪੁੱਲ, ਬਾਪੂਧਾਮ ਅਤੇ ਕਿਸ਼ਨਗੜ੍ਹ ਪੁੱਲ ਦੇ ਪਿੱਛੇ ਬਣੇ ਪੁੱਲ ’ਤੇ ਨਾ ਜਾਣ ਦੀ ਸਲਾਹ ਦਿੱਤੀ ਹੈ।
ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਭਰਨ ਕਾਰਨ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਕਾਸ ਮਾਰਗ ‘ਤੇ ਜੰਕਸ਼ਨ ਨੰਬਰ 57, ਸੈਕਟਰ 41-42 ਅਤੇ 53-54 ‘ਤੇ ਪਾਣੀ ਭਰਿਆ ਹੋਇਆ ਹੈ। ਇਸ ਤੋਂ ਇਲਾਵਾ ਜੰਕਸ਼ਨ ਨੰਬਰ 55, ਸੈਕਟਰ 39-40 ਅਤੇ 55-56 ‘ਤੇ ਵੀ ਆਵਾਜਾਈ ਵਿੱਚ ਵਿਘਨ ਪਿਆ ਹੈ।