BAN vs SL

BAN vs SL: ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 31 ਅਗਸਤ, 2023: (BAN vs SL) ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੇ ਏਸ਼ੀਆ ਕੱਪ 2023 ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਟੀਮ ਨੇ ਗਰੁੱਪ-ਬੀ ਦੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ। ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 42.4 ਓਵਰਾਂ ‘ਚ 164 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਸ਼੍ਰੀਲੰਕਾ ਦੇ ਬੱਲੇਬਾਜ਼ਾਂ ਨੇ 39 ਓਵਰਾਂ ‘ਚ 5 ਵਿਕਟਾਂ ਗੁਆ ਕੇ 165 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

ਏਸ਼ੀਆ ਕੱਪ ਦਾ ਦੂਜਾ ਮੈਚ ਵੀ ਵਨ-ਡੇ ਰਿਹਾ। ਸ਼੍ਰੀਲੰਕਾ ਨੇ ਇਸ ਨੂੰ ਆਸਾਨੀ ਨਾਲ ਜਿੱਤ ਲਿਆ। ਸ੍ਰੀਲੰਕਾ ਦੇ ਖਿਡਾਰੀਆਂ ਨੇ ਪੂਰੇ ਮੈਚ ਦੌਰਾਨ ਆਪਣੀ ਪਕੜ ਬਣਾਈ ਰੱਖੀ। ਟੀਮ ਦੇ ਤੇਜ਼ ਗੇਂਦਬਾਜ਼ ਮੈਥਿਸ਼ ਪਥੀਰਾਨਾ ਨੇ ਪ੍ਰਭਾਵਿਤ ਕੀਤਾ। ਉਹ ਚਾਰ ਵਿਕਟਾਂ ਲੈ ਕੇ ਮੈਨ ਆਫ ਦਾ ਮੈਚ ਰਿਹਾ।

Scroll to Top