ਚੰਡੀਗੜ੍ਹ , 01 ਸਤੰਬਰ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਅਤੇ ਲਾਇਬ੍ਰੇਰੀ (NMML) ਦਾ ਨਾਂ ਪ੍ਰਧਾਨ ਮੰਤਰੀ ਅਜਾਇਬ ਘਰ (Prime Minister’s Museum) ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਨਹਿਰੂ ਮੈਮੋਰੀਅਲ ਮਿਊਜ਼ੀਅਮ ਦਾ ਅਧਿਕਾਰਤ ਤੌਰ ‘ਤੇ 14 ਅਗਸਤ ਨੂੰ ਪ੍ਰਧਾਨ ਮੰਤਰੀ ਅਜਾਇਬ ਘਰ ਅਤੇ ਲਾਇਬ੍ਰੇਰੀ (PMML) ਸੋਸਾਇਟੀ ਦਾ ਨਾਂ ਬਦਲ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਜੂਨ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਨਹਿਰੂ ਮੈਮੋਰੀਅਲ ਮਿਊਜ਼ੀਅਮ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਆਖਰਕਾਰ ਰਾਸ਼ਟਰਪਤੀ ਮੁਰਮੂ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।