One Nation One Election

ਇੱਕ ਰਾਸ਼ਟਰ ਇੱਕ ਚੋਣ ਦਾ ਸੰਕਲਪ ਭਾਰਤ ‘ਚ ਅਮਲੀ ਰੂਪ ‘ਚ ਸੰਭਵ ਨਹੀਂ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ, 2 ਸਤੰਬਰ 2023: ਆਮ ਆਦਮੀ ਪਾਰਟੀ (ਆਪ) ਨੇ ‘ਇੱਕ ਦੇਸ਼ ਇੱਕ ਚੋਣ’ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਭਾਜਪਾ ਸਰਕਾਰ ਵੱਲੋਂ ਇੱਕ ਦੇਸ਼ ਇੱਕ ਚੋਣ’ (One Nation One Election) ਲਈ ਕਮੇਟੀ ਦੇ ਗਠਨ ‘ਤੇ ‘ਆਪ’ ਨੇ ਕਿਹਾ ਕਿ ਭਾਰਤ ‘ਚ ਇੱਕ ਦੇਸ਼ ਇੱਕ ਚੋਣ’ ਨੂੰ ਲਾਗੂ ਕਰਨਾ ਅਮਲੀ ਤੌਰ ‘ਤੇ ਸੰਭਵ ਨਹੀਂ ਹੈ।

ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਵੱਖ-ਵੱਖ ਰਾਜਾਂ (ਜਿਸ ਵਿੱਚ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਸ਼ਾਵਾਂ ਦੇ ਲੋਕ ਰਹਿੰਦੇ ਹਨ) ਦਾ ਸੰਘ ਹੈ। ਪਰ ਭਾਜਪਾ ਦਾ ਇੱਕ ਰਾਸ਼ਟਰ ਇੱਕ ਚੋਣ, ਇੱਕ ਰਾਸ਼ਟਰ ਇੱਕ ਪਾਰਟੀ, ਇੱਕ ਰਾਸ਼ਟਰ ਇੱਕ ਧਰਮ ਅਤੇ ਇੱਕ ਰਾਸ਼ਟਰ ਇੱਕ ਭਾਸ਼ਾ ਦਾ ਵਿਚਾਰ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੇ ਸਾਰ ਦੇ ਵਿਰੁੱਧ ਹੈ।

ਕੰਗ ਨੇ ਕਿਹਾ ਕਿ ਭਾਜਪਾ ਇੰਡੀਆ ਬਲਾਕ ਅਤੇ ਉਸ ਦੀ ਤਾਕਤ ਤੋਂ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਚਾਰਧਾਰਕ ਵਖਰੇਵਿਆਂ ਦੇ ਬਾਵਜੂਦ ਵੱਖ-ਵੱਖ ਪਾਰਟੀਆਂ ਇੱਕ ਸਾਂਝੇ ਮੰਚ ‘ਤੇ ਆਈਆਂ ਹਨ। ਅਸੀਂ ਭਾਰਤ ਦੇ 140 ਕਰੋੜ ਲੋਕਾਂ ਦੀ ਨੁਮਾਇੰਦਗੀ ਕਰਨੀ ਹੈ ਅਤੇ ਆਪਣੇ ਦੇਸ਼ ਅਤੇ ਲੋਕਤੰਤਰ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜ ਵੱਡੇ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਪਰ ਭਾਜਪਾ ਆਪਣਾ ਮੈਦਾਨ ਗੁਆ ​​ਰਹੀ ਹੈ। ਧਰੁਵੀਕਰਨ ਅਤੇ ਨਫ਼ਰਤ ਦੀ ਰਾਜਨੀਤੀ ਵੀ ਫੇਲ ਹੋ ਰਹੀ ਹੈ ਜਿਸ ਕਾਰਨ ਭਾਜਪਾ ਸਾਰੇ ਰਾਜਾਂ ਵਿੱਚ ਬੁਰੀ ਤਰ੍ਹਾਂ ਹਾਰ ਰਹੀ ਹੈ। ਇਸੇ ਕਾਰਨ ਪ੍ਰਧਾਨ ਮੰਤਰੀ ਮੋਦੀ ਘਬਰਾਏ ਹੋਏ ਹਨ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮਾਲਵਿੰਦਰ ਕੰਗ ਨੇ ਇੱਕ ਦੇਸ਼ ਇੱਕ ਚੋਣ’ (One Nation One Election) ਦਾ ਸਮਰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਵੀ ਤਿੱਖਾ ਹਮਲਾ ਕੀਤਾ। ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਦੇਸ਼, ਇੱਥੋਂ ਦੇ ਲੋਕਾਂ, ਪੰਜਾਬ ਅਤੇ ਸਿੱਖ ਧਰਮ ਦੀ ਕੋਈ ਪ੍ਰਵਾਹ ਨਹੀਂ, ਉਹ ਸਿਰਫ ਆਪਣੇ ਸਿਆਸੀ, ਵਿੱਤੀ ਅਤੇ ਨਿੱਜੀ ਹਿੱਤਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਰਾਜਾਂ ਦੇ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਦੀ ਕੀਮਤ ‘ਤੇ ਇਸ ਵਿਚਾਰ ਦੀ ਹਮਾਇਤ ਕਰ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਅਕਾਲੀ ਦਲ ਬਾਦਲ ਨੂੰ ਸ੍ਰੀ ਆਨੰਦਪੁਰ ਸਾਹਿਬ ਪ੍ਰਸਤਾਵ ਦਾ ਕੋਈ ਸਤਿਕਾਰ ਨਹੀਂ ਹੈ।

Scroll to Top