ਚੰਡੀਗੜ੍ਹ, 06 ਸਤੰਬਰ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ, ਇਸ ਮੌਕੇ ਸਰਕਾਰਾਂ ‘ਤੇ ਨਸ਼ਿਆਂ (Drugs) ਨੂੰ ਨਾ ਰੋਕਣ ਦੇ ਲਗਾਏ ਦੋਸ਼ ਲਾਏ ਗਏ | ਕਿਸਾਨ ਆਗੂਆਂ ਨੇ ਕਿਹਾ ਜੇਕਰ ਕਿਸਾਨ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਸਕਦੇ ਹਨ ਤਾਂ ਨਸ਼ਿਆਂ ਨੂੰ ਰੋਕਣ ਲਈ ਵੀ ਸਰਕਾਰ ‘ਤੇ ਜ਼ੋਰ ਪਾ ਸਕਦੇ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਪੁੱਜੇ | ਉਹਨਾਂ ਨੇ ਕਿਹਾ ਕਿ ਨਸ਼ਿਆ ਨਾਲ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ। ਜਿਸ ਨਾਲ ਪੰਜਾਬ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ। ਜਿਸ ਕਾਰਨ ਅੱਜ ਉਹ ਲੁਧਿਆਣਾ ਦੇ ਡੀਸੀ ਦਫ਼ਤਰ ਬਾਹਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ
ਉਨ੍ਹਾਂ ਨੇ ਲੁਧਿਆਣਾ ਦੇ ਡੀਸੀ ਨੂੰ ਮੰਗ ਪੱਤਰ ਸੌਂਪ ਕੇ ਸਰਕਾਰਾਂ ਨੂੰ ਸੁਚੇਤ ਕਰ ਰਹੇ ਹਨ ਕਿ ਸਰਕਾਰਾਂ ਨਸ਼ਿਆਂ (Drugs) ‘ਤੇ ਕਾਬੂ ਪਾ ਲੈਣ ਨਹੀਂ ਤਾਂ ਕਿਸਾਨ ਆਪਣੇ ਪੱਧਰ ‘ਤੇ ਇਸ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕਰਨਗੇ। ਉਹਨਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਫੈਸਲਾ ਕੀਤਾ ਹੈ ਕਿ ਜੇਕਰ ਇਕੱਠੇ ਹੋ ਕੇ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਸਕਦੇ ਹਨ ਤਾਂ ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਸਰਕਾਰਾਂ ਤੇ ਦਬਾਅ ਪਾ ਕੇ ਨਸ਼ਿਆਂ ਨੂੰ ਵੀ ਠੱਲ੍ਹ ਪਵਾ ਸਕਦੀ ਹੈ।