Ajay Banga

ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ ਦਿੱਲੀ ਵਿਖੇ ਜੀ-20 ਸਿਖਰ ਸੰਮੇਲਨ ‘ਚ ਹੋਏ ਸ਼ਾਮਲ

ਚੰਡੀਗੜ੍ਹ, 09 ਸਤੰਬਰ 2023: ਨਵੀਂ ਦਿੱਲੀ ਵਿੱਚ ਅੱਜ ਤੋਂ ਦੋ ਦਿਨਾਂ ਜੀ-20 ਸਿਖਰ ਸੰਮੇਲਨ ਸ਼ੁਰੂ ਹੋ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਸੰਮੇਲਨ ਵਿੱਚ ਹਿੱਸਾ ਲੈਣ ਵਾਲੀਆਂ ਤਿੰਨ ਸ਼ਖਸੀਅਤਾਂ ਭਾਰਤੀ ਮੂਲ ਦੀਆਂ ਹਨ। ਇਨ੍ਹਾਂ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਅਤੇ ਅਜੇ ਬੰਗਾ (Ajay Banga) ਵੀ ਸ਼ਾਮਲ ਹਨ |

ਵਿਸ਼ਵ ਬੈਂਕ ਵਰਗੀਆਂ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਵੀ ਭਾਰਤ ਨੇ ਜੀ-20 ਸੰਮੇਲਨ ਲਈ ਸੱਦਾ ਦਿੱਤਾ ਹੈ। ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ (Ajay Banga) ਅੱਜ ਕਾਨਫਰੰਸ ਵਿੱਚ ਸ਼ਾਮਲ ਹੋਏ। ਦਰਅਸਲ, ਇਸ ਸਾਲ ਜੂਨ ਵਿੱਚ ਭਾਰਤੀ ਅਮਰੀਕੀ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ।

ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਨੇ 3 ਮਈ, 2023 ਨੂੰ ਬੰਗਾ (63) ਨੂੰ ਵਿਸ਼ਵ ਬੈਂਕ ਦੇ 14ਵੇਂ ਪ੍ਰਧਾਨ ਵਜੋਂ ਚੁਣਿਆ। ਉਨ੍ਹਾਂ ਦਾ ਕਾਰਜਕਾਲ ਪੰਜ ਸਾਲ ਦਾ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਫਰਵਰੀ 2023 ਵਿੱਚ ਐਲਾਨ ਕੀਤਾ ਸੀ ਕਿ ਅਮਰੀਕਾ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਬੰਗਾ ਨੂੰ ਨਾਮਜ਼ਦ ਕਰੇਗਾ।

ਜਿਕਰਯੋਗ ਹੈ ਕਿ ਜੀ-20 ਸਮੂਹ ਵਿੱਚ ਸ਼ਾਮਲ ਦੇਸ਼ਾਂ ਦੇ ਮੁਖੀ, ਯੂਰਪੀ ਸੰਘ ਦੇ ਪ੍ਰਤੀਨਿਧੀ ਅਤੇ ਨੌਂ ਮਹਿਮਾਨ ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈਣ ਲਈ ਭਾਰਤ ਆਏ ਹਨ। ਇਸ ਤੋਂ ਇਲਾਵਾ ਵਿਸ਼ਵ ਦੀਆਂ ਕਈ ਸੰਸਥਾਵਾਂ ਦੇ ਮੁਖੀ ਵੀ ਇਸ ਸੰਮਲੇਨ ਵਿੱਚ ਹਿੱਸਾ ਲੈ ਰਹੇ ਹਨ।

 

Scroll to Top