Baba Gurinder Singh Dhillon

CM ਮਨੋਹਰ ਲਾਲ ਖੱਟਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 11 ਸਤੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਸ਼ੇਸ਼ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਅੱਜ ਸਵੇਰੇ ਕਰੀਬ 9.30 ਵਜੇ ਡੇਰਾ ਬਿਆਸ ਪੁੱਜੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਲੰਮੀ ਗੱਲਬਾਤ ਕੀਤੀ । ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਖੱਟਰ ਨੂੰ ਡੇਰਾ ਬਿਆਸ ਵਿਖੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਖੱਟਰ ਨੇ ਕੈਂਪ ਦੇ ਅਨੁਸ਼ਾਸਨ ਅਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਕਰੀਬ 1.30 ਵਜੇ ਡੇਰਾ ਬਿਆਸ ਤੋਂ ਰਵਾਨਾ ਹੋਏ।

Image

Image

ਵਿਦੇਸ਼

Scroll to Top