MLA Mamman Khan

ਨੂਹ ਹਿੰਸਾ ਮਾਮਲਾ: ਅਦਾਲਤ ਨੇ ਕਾਂਗਰਸੀ ਵਿਧਾਇਕ ਮਾਮਨ ਖ਼ਾਨ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, 15 ਸਤੰਬਰ 2023: ਹਰਿਆਣਾ ਕਾਂਗਰਸੀ ਵਿਧਾਇਕ ਮਾਮਨ ਖ਼ਾਨ (MLA Mamman Khan) ਨੂੰ ਨੂਹ ਜ਼ਿਲ੍ਹਾ ਅਦਾਲਤ ਨੇ ਪੁੱਛਗਿੱਛ ਲਈ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਵੀਰਵਾਰ ਦੇਰ ਰਾਤ ਮਾਮਨ ਖਾਨ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ। ਇਸ ਤੋਂ ਬਾਅਦ ਅੱਜ ਯਾਨੀ ਸ਼ੁੱਕਰਵਾਰ ਨੂੰ ਉਸ ਨੂੰ ਨੂਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਮਾਮਨ ਖ਼ਾਨ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਪੇਸ਼ੀ ਮੌਕੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਸਨ।

ਹਰਿਆਣਾ ਪੁਲਿਸ ਨੇ ਵਿਧਾਇਕ ਮਾਮਨ ਖ਼ਾਨ (MLA Mamman Khan) ਨੂੰ ਰਾਜਸਥਾਨ ਤੋਂ ਨੂਹ ਹਿੰਸਾ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਏਡੀਜੀਪੀ ਮਮਤਾ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਹਰਿਆਣਾ ਸਰਕਾਰ ਨੇ ਸ਼ੁੱਕਰਵਾਰ, 15 ਸਤੰਬਰ ਨੂੰ ਸਵੇਰੇ 10 ਵਜੇ ਤੋਂ 16 ਸਤੰਬਰ ਦੀ ਅੱਧੀ ਰਾਤ 12 ਵਜੇ ਤੱਕ ਨੂਹ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ।

ਨੂਹ ਦੇ ਡੀਸੀ ਧੀਰੇਂਦਰ ਖੜਗਤਾ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਇੰਟਰਨੈੱਟ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਲੋਕਾਂ ਨੂੰ ਸ਼ੁੱਕਰਵਾਰ ਦੀ ਨਮਾਜ਼ ਘਰ ਵਿੱਚ ਹੀ ਅਦਾ ਕਰਨ ਦੀ ਅਪੀਲ ਕੀਤੀ ਗਈ ਹੈ। ਜਿਵੇਂ-ਜਿਵੇਂ ਹਾਲਾਤ ਆਮ ਹੋਣਗੇ, ਅਸੀਂ ਆਮ ਵਾਂਗ ਆਉਣਾ ਸ਼ੁਰੂ ਕਰ ਦੇਵਾਂਗੇ। ਨੂਹ ਦੇ ਐਸਪੀ ਨਰਿੰਦਰ ਬਿਜਾਰਨੀਆ ਨੇ ਕਿਹਾ ਕਿ ਹੁਣ ਤੱਕ 60 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 330 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੋਸ਼ਲ ਮੀਡੀਆ ਰਾਹੀਂ ਹਿੰਸਾ ਭੜਕਾਉਣ ਦੇ ਦੋਸ਼ ਹੇਠ 11 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ |

Scroll to Top