ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ੀ ਹੋਈ | ਪ੍ਰਾਪਤ ਜਾਣਕਰੀ ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ (Brij Bhushan Sharan) ਨੂੰ ਦੋਸ਼ਮੁਕਤ ਨਹੀਂ ਕੀਤਾ ਹੈ। ਕਮੇਟੀ ਨੇ ਸਿਫਾਰਿਸ਼ਾਂ ਦਿੱਤੀਆਂ ਸਨ, ਫੈਸਲਾ ਨਹੀਂ। ਦਿੱਲੀ ਪੁਲਿਸ 23 ਸਤੰਬਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲੱਗੇ ਦੋਸ਼ਾਂ ‘ਤੇ ਬਹਿਸ ਜਾਰੀ ਰੱਖੇਗੀ। ਸੁਣਵਾਈ ਦੀ ਅਗਲੀ ਤਾਰੀਖ਼ 23 ਸਤੰਬਰ ਤੈਅ ਕੀਤੀ ਹੈ |
ਇਸ ਤੋਂ ਪਹਿਲਾਂ ਇਸ ਕੇਸ ਵਿੱਚ 20 ਜੁਲਾਈ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਮੁਅੱਤਲ WFI ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਜ਼ਮਾਨਤ ਦੇ ਦਿੱਤੀ ਸੀ।




