ਚੰਡੀਗੜ੍ਹ, 19 ਸਤੰਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਵਿੱਚ ਕੀਤੇ ਐਲਾਨ ਤੋਂ ਬਾਅਦ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ (Lok Sabha) ਵਿਚ ਔਰਤਾਂ ਦੇ ਰਾਖ਼ਵੇਂਕਰਨ ਸੰਬੰਧੀ ‘ਨਾਰੀ ਸ਼ਕਤੀ ਵੰਦਨ ਬਿੱਲ’ ਪੇਸ਼ ਕੀਤਾ ਹੈ |ਇਸ ਦੌਰਾਨ ਬਿੱਲ ‘ਤੇ ਲੋਕ ਸਭਾ ‘ਚ ਵਿਰੋਧੀ ਧਿਰਾਂ ਵਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਮਹਿਲਾਵਾਂ ਲਈ 33 ਫ਼ੀਸਦੀ ਸੀਟਾਂ ਰਾਖਵੀਆਂ ਹੋ ਜਾਣਗੀਆਂ। ਜਿਕਰਯੋਗ ਹੈ ਕਿ ਇਸ ਬਿੱਲ ਨੂੰ ਕੱਲ੍ਹ ਹੀ ਕੈਬਨਿਟ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ।
ਨਵੰਬਰ 22, 2024 8:08 ਬਾਃ ਦੁਃ