ਚੰਡੀਗੜ੍ਹ, 22 ਸਤੰਬਰ 2023: ਐਨ.ਐਸ.ਯੂ.ਆਈ. ਦੇ ਸਾਬਕਾ ਪ੍ਰਧਾਨ ਅਕਸ਼ੇ ਸ਼ਰਮਾ ਕਾਂਗਰਸ ਪਾਰਟੀ ਛੱਡ ਕੇ ਭਾਜਪਾ (BJP) ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੌਰਾਨ ਅਰਵਿੰਦ ਖੰਨਾ ਨੇ ਕਿਹਾ ਕਿ ਬੜੀ ਖੁਸ਼ੀ ਨਾਲ ਅਸੀਂ ਨੌਜਵਾਨ ਸੋਚ ਤੇ ਦ੍ਰਿੜ ਜਜ਼ਬੇ ਵਾਲੀ ਸ਼ਖਸੀਅਤ ਅਕਸ਼ੇ ਸ਼ਰਮਾ ਨੂੰ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਤਹਿ ਦਿਲੋਂ ਵਧਾਈ ਦਿੰਦੇ ਹਾਂ। ਸਾਨੂੰ ਖੁਸ਼ੀ ਹੈ ਕਿ ਉਹਨਾਂ ਨੇ ਪੰਜਾਬ ਤੇ ਪੰਜਾਬੀਅਤ ਦੀ ਬਿਹਤਰੀ ਲਈ ਭਾਜਪਾ ਦਾ ਪੱਲਾ ਫੜਿਆ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਵਿਜੇ ਰੁਪਾਨੀ ਵੱਲੋਂ ਅਕਸ਼ੇ ਸ਼ਰਮਾ ਦਾ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਹੈ । ਅਕਸ਼ੇ ਦੀ ਉਸਾਰੂ ਸੋਚ ਤੇ ਪੰਜਾਬ ਨਾਲ ਪਿਆਰ, ਸਾਡੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਵੇਗਾ।