Corona's third wave

ਕੋਰੋਨਾ ਦੀ ਤੀਜੀ ਲਹਿਰ ਨੇ ਪੰਜਾਬ ਵਿੱਚ ਦਿੱਤੀ ਦਸਤਕ ,ਸਕੂਲ ਦੇ 13 ਬੱਚੇ ਕੋਰੋਨਾ ਪੌਜ਼ਟਿਵ

ਚੰਡੀਗੜ੍ਹ 27 ਨਵੰਬਰ 2021: ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਕੋਰੋਨਾ ਵਾਇਰਸ ਨੇ ਤੀਜੀ ਲਹਿਰ ਦੇ ਸੰਕੇਤ ਦੇ ਦਿੱਤੇ ਹਨ। ਜਿਸ ਨਾਲ ਸਿਹਤ ਵਿਭਾਗ ਦੀ ਚਿੰਤਾ ਹੋਰ ਵੀ ਵਧ ਗਈ ਹੈ। ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਵਿੱਚ 13 ਬੱਚੇ ਕਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ। ਦੂਜੇ ਸਕੂਲੀ ਬੱਚਿਆਂ ਦੇ ਵੀ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ। ਸਿਹਤ ਵਿਭਾਗ ਨੇ ਕਿਹਾ ਕਿ ਸਕੂਲਾਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਹਿਨਣ ਅਤੇ ਕਰੋਨਾ ਦੀ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਨਿਰਦੇਸ਼ ਦਿੱਤੇ ਹਨ।

ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿਉਂਕਿ ਕੋਰੋਨਾ ਵਾਇਰਸ ਤੋਂ ਬਚਣ ਸਾਵਧਾਨੀ ਵਰਤਣ ਦੀ ਲੋੜ ਹੈ । ਸਰਕਾਰ ਦੁਆਰਾ ਜਾਰੀ ਸਾਰੇ ਦਿਸ਼ਾ ਨਿਰਦੇਸ਼ਾਂ ਨੂੰ ਸਕੂਲ ਸਖ਼ਤੀ ਨਾਲ ਲਾਗੂ ਕਰਨ ।ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 991 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ।ਸਿਹਤ ਵਿਭਾਗ ਵੱਲੋਂ ਹੁਣ ਤੱਕ ਕੁੱਲ 951501 ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ।

Scroll to Top