Games

ਮੋਹਾਲੀ: ਬਲਾਕ ਖਰੜ ਦੀ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ੁਰੂਆਤ

ਖਰੜ/ਮੋਹਾਲੀ 28 ਸਤੰਬਰ 2023: ਪੰਜਾਬ ਸਰਕਾਰ ਦੀ ਖੇਡ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਮੋਹਾਲੀ ਦੀਆਂ ਪੰਜਾਬ ਸਕੂਲ ਪ੍ਰਾਇਮਰੀ ਸਕੂਲ ਖੇਡਾਂ (Games) ਦੀ ਸ਼ੁਰੁਆਤ ਹੋਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਕਮੇਟੀ ਇੰਚਾਰਜ ਬਲਜੀਤ ਸਿੰਘ ਸਨੇਟਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਦੀ ਅਗਵਾਈ ਹੇਠ ਅੱਜ ਇੱਥੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ ਇੱਕ ਵਿਖੇ ਬਲਾਕ ਖਰੜ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਵਾਏ ਗਏ।

ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਕੌਰ ਨੇ ਖੇਡਾਂ (Games) ਦੇ ਮੁਕਾਬਲੇ ਸ਼ੁਰੂ ਕਰਵਾਏ ਅਤੇ ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ਼ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਬਿਨਾਂ ਕਿਸੇ ਹਾਰ ਜਿੱਤ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ ਵਿੱਚ ਆਪਣੇ ਵੱਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ।

ਇਸ ਮੌਕੇ ਬੀਪੀਈਓ ਖਰੜ ਜਤਿਨ ਮਿਗਲਾਨੀ ਨੇ ਵੀ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਉਹਨਾਂ ਵੱਲੋਂ ਬੱਚਿਆਂ ਤੋਂ ਸਰਵੋਤਮ ਖੇਡ ਦੇ ਪ੍ਰਦਰਸ਼ਨ ਦੀ ਉਮੀਦ ਲਈ ਵਾਅਦਾ ਲਿਆ ਗਿਆ ਅਤੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਸਲਿੰਦਰ ਸਿੰਘ, ਬਲਾਕ ਖੇਡ ਅਫ਼ਸਰ ਅਮਰੀਕ ਸਿੰਘ, ਤੇਜਿੰਦਰ ਸਿੰਘ ਸਟੇਟ ਐਵਾਰਡੀ ਸਮੇਤ ਬਲਾਕ ਦੇ ਕਲੱਸਟਰ ਮੁਖੀਆਂ ਤੋਂ ਇਲਾਵਾ ਖੇਡਾਂ ਵਿੱਚ ਡਿਊਟੀ ਤੇ ਤਾਇਨਾਤ ਅਧਿਆਪਕ ਅਤੇ ਬੱਚਿਆਂ ਨੂੰ ਭਾਗ ਦਿਵਾਉਣ ਲਈ ਆਏ ਅਧਿਆਪਕ ਅਤੇ ਮਾਪੇ ਹਾਜ਼ਰ ਸਨ।

Scroll to Top