Legal Services Authority

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀ ਤਿਮਾਹੀ ਬੈਠਕ ਕਰਵਾਈ

ਐੱਸ.ਏ.ਐੱਸ. ਨਗਰ, 4 ਅਕਤੂਬਰ 2023: ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (Legal Services Authority) , ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ—1, ਐਸ.ਏ.ਐਸ.ਨਗਰ, ਸ੍ਰੀਮਤੀ ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ.ਏ.ਐਸ. ਨਗਰ, ਬਲਜਿੰਦਰ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਹਰਿੰਦਰ ਸਿੰਘ ਮਾਨ,.ਐਸ.ਪੀ. (ਟ੍ਰੈਫਿਕ), ਐਸ.ਏ.ਐਸ. ਨਗਰ, ਦਿਲਪ੍ਰੀਤ ਸਿੰਘ, ਡਿਪਟੀ ਜ਼ਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ ਅਤੇ ਸ਼੍ਰੀ ਜਸਪਾਲ ਸਿੰਘ, ਚੇਅਰਮੈਨ, ਐਡਹਾਕ ਕਮੇਟੀ, ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਨੇ ਸ਼ਿਰਕਤ ਕੀਤੀ।

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (Legal Services Authority), ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 386 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ।

ਜ਼ੁਡੀਸ਼ੀਅਲ ਅਧਿਕਾਰੀਆਂ ਵਲੋਂ 308 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ ਅਤੇ ਰਿਮਾਂਡ ਸਟੇਜ਼ ਤੇ ਅਧਿਕਾਰਾਂ ਸਬੰਧੀ ਪੁਲਿਸ ਦੇ ਤਫ਼ਤੀਸ਼ੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਮਿਤੀ 21 ਅਕਤੂਬਰ 2023 ਨੂੰ ਰਾਜ ਪੱਧਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਐਮ.ਏ.ਸੀ.ਟੀ. ਅਤੇ ਪਰਿਵਾਰਿਕ ਮਸਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।

Scroll to Top