stamp duty

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ

ਚੰਡੀਗੜ੍ਹ, 5 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ | ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (stamp duty) (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ।

 

Scroll to Top