ਚੰਡੀਗੜ੍ਹ, 10 ਅਕਤੂਬਰ 2023: ਡਰੱਗ ਕੇਸ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਉਪਰੰਤ ਜਲਾਲਾਬਾਦ ਪੁਲਿਸ ਵਲੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ਅਤੇ ਹੁਣ 12 ਅਕਤੂਬਰ ਤੋਂ ਉਨ੍ਹਾਂ ਦੀ ਅਦਾਲਤ ਵਿਚ ਮੁੜ ਪੇਸ਼ੀ ਹੋਵੇਗੀ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਪਿਛਲੇ ਦਿਨੀਂ ਪੁਲਿਸ ਵਲੋਂ ਇਕ ਪੁਰਾਣੇ ਡਰੱਗ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਅਗਸਤ 2, 2026 10:19 ਪੂਃ ਦੁਃ




