Shiromani Akali Dal

ਲੁਧਿਆਣਾ ‘ਚ ਹੋਣ ਵਾਲੀ ਖੁੱਲ੍ਹੀ ਬਹਿਸ ’ਚ ਹਿੱਸਾ ਨਹੀਂ ਲਵੇਗਾ ਸ਼੍ਰੋਮਣੀ ਅਕਾਲੀ ਦਲ: ਪ੍ਰੇਮ ਸਿੰਘ ਚੰਦੂਮਾਜਰਾ

ਚੰਡੀਗੜ੍ਹ, 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਵਾਈ.ਐੱਲ. ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਚਲੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੁਖੀਆਂ ਨੂੰ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ ਗਿਆ ਸੀ |ਇਸ ਖੁੱਲ੍ਹੀ ਬਹਿਸ ਦੇ ਦਿੱਤੇ ਸੱਦੇ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਇਸ ਬਹਿਸ ’ਚ ਹਿੱਸਾ ਨਹੀਂ ਲਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਸੁਪਰੀਮ ਕੋਰਟ ’ਚ ਕਿਉਂ ਨਹੀਂ ਬੋਲੇ ਤੇ ਕੋਰਟ ’ਚ ਐਸ. ਵਾਈ. ਐਲ. ਦੇ ਮੁੱਦੇ ’ਤੇ ਪੰਜਾਬ ਦਾ ਪੱਖ ਕਮਜ਼ੋਰ ਕਰਕੇ ਪੰਜਾਬ ਵਿਰੁੱਧ ਤੇ ਹਰਿਆਣਾ ਦੇ ਹੱਕ ’ਚ ਭੁਗਤ ਕੇ ਮਾਨ ਸਰਕਾਰ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ 1 ਨਵੰਬਰ ਨੂੰ ਕੇਂਦਰ ਦੀਆਂ ਸਰਵੇ ਟੀਮਾਂ ਪੰਜਾਬ ਆਉਣਗੀਆਂ, ਉਨ੍ਹਾਂ ਨੂੰ ਕਿਹਾ ਸਰਵੇ ਟੀਮਾਂ ਐੱਸ,ਵਾਈ.ਐੱਲ ਦਾ ਸਰਵੇ ਨਹੀਂ ਕਰਨ ਦੇਵਾਂਗੇ |

ਜਿਕਰਯੋਗ ਹੈ ਕਿ ਇਹ ਬਹਿਸ ਹੁਣ 1 ਨਵੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ (Punjab Agriculture University) , ਲੁਧਿਆਣਾ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਲੁਧਿਆਣਾ ਵਿੱਚ ਪੀਏਯੂ ਆਡੀਟੋਰੀਅਮ ਬੁੱਕ ਕੀਤਾ ਹੈ। ਬੀਤੇ ਦਿਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਟੈਗੋਰ ਥੀਏਟਰ ਵਿੱਚ ਵਿਰੋਧੀ ਪਾਰਟੀਆਂ ਲਈ ਕਰਵਾਈ ਜਾ ਰਹੀ ਖੁੱਲ੍ਹੀ ਬਹਿਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ |

 

Scroll to Top