ਚੰਡੀਗੜ੍ਹ, 13 ਅਕਤੂਬਰ 2023: ਮੋਹਾਲੀ ਜ਼ਿਲੇ ਦੇ ਜ਼ੀਰਕਪੁਰ (Zirakpur) ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਹੈ । ਇਸ ਮੁਕਾਬਲੇ ਵਿੱਚ ਗਗਨਵੀਰ ਉਰਫ਼ ਰਾਜਨ ਨਾਂ ਦੇ ਵਿਅਕਤੀ ਦੀ ਖੱਬੀ ਲੱਤ ਵਿੱਚ ਗੋਲੀ ਲੱਗਣ ਦੀ ਸੂਚਨਾ ਹੈ। ਇਸਦੇ ਨਾਲਹੀ ਦੋ ਬਦਮਾਸ਼ ਫ਼ਰਾਰ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਇਹ ਮੁਲਜ਼ਮ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ। ਉਨ੍ਹਾਂ ਦੀ ਸੂਚਨਾ ਮਿਲਦੇ ਹੀ ਜ਼ੀਰਕਪੁਰ ਪੁਲਿਸ ਮੌਕੇ ‘ਤੇ ਪਹੁੰਚ ਗਈ। ਬਦਮਾਸ਼ਾਂ ਨੇ ਕਥਿਤ ਤੌਰ ‘ਤੇ ਫਾਇਰਿੰਗ ਕਰ ਦਿੱਤੀ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਜਵਾਬ ‘ਚ ਜ਼ੀਰਕਪੁਰ ਪੁਲਿਸ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਇਕ ਬਦਮਾਸ਼ ਦੀ ਖੱਬੀ ਲੱਤ ‘ਤੇ ਗੋਲੀ ਲੱਗੀ ਸੀ।