ਐਸ.ਏ.ਐਸ ਨਗਰ, 14 ਅਕਤੂਬਰ, 2023: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਡਿਟੀਨਸ ਤਕਨਾਲੋਜੀ ਲਈ ਸੋਮਵਾਰ, 16 ਅਕਤੂਬਰ ਨੂੰ ਪਲੇਸਮੈਂਟ ਕੈਂਪ (A placement camp) ਲਗਵਾਇਆ ਜਾਵੇਗਾ ਅਤੇ ਮੰਗਲਵਾਰ, 17 ਅਕਤੂਬਰ ਨੂੰ ਆਈ. ਸੀ. ਆਈ. ਸੀ. ਆਈ. ਬੈਂਕ ਲਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਓਪਰੇਸ਼ਨਸ/ ਸੀ. ਆਰ. ਓ. ਲਈ ਭਰਤੀ ਹੋਵੇਗੀ।
ਡਿਟੀਨਸ ਤਕਨਾਲੋਜੀ ਲਈ 18 ਤੋਂ 30 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਕੈਂਪ ਵਿੱਚ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਡਿਟੀਨਸ ਤਕਨਾਲੋਜੀ ਦੀ ਐੱਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਸੇਲਜ਼ ਐਸੋਸੀਏਟਸ/ਕੈਸ਼ੀਅਰ ਦੀ ਭਰਤੀ ਲਈ ਉਮੀਦਵਾਰਾਂ ਦੀ ਵਾਕਇੰਨ ਇੰਟਰਵਿਊ ਕੀਤੀ ਜਾਵੇਗੀ।
• ਗ੍ਰੈਜੂਏਟ (ਫਰੈਸ਼ਰ) ਅਤੇ ਚੰਗੇ ਸੰਚਾਰ (ਗੱਲਬਾਤ) ਹੁਨਰ ਵਾਲੇ ਉਮੀਦਵਾਰ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
• ਉਮੀਦਵਾਰਾਂ ਲਈ ਤਨਖਾਹ ਦੀ ਦਰ 20,000+ 3000 ਨਾਈਟ ਸ਼ਿਫ਼ਟ ਭੱਤਾ ਹੋਵੇਗਾ।
• ਨੌਕਰੀ ਦਾ ਸਥਾਨ ਐੱਸ. ਏ. ਐੱਸ.ਨਗਰ (ਮੋਹਾਲੀ) ਹੋਵੇਗਾ।
ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਉਕਤ ਤੋਂ ਇਲਾਵਾ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ (A placement camp) ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਚਾਹਵਾਨ ਉਮੀਦਵਾਰ ਸੋਮਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।