ਚੰਡੀਗੜ੍ਹ 30 ਨਵੰਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਰਕਟ ਹਾਊਸ ਪਹੁੰਚ ਰਹੇ ਹਨ, ਜਿੱਥੇ ਉਹ ਪਾਰਟੀ ਦੇ ਸਮੂਹ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ‘ਚ ਸਿੱਧੂ ਲੁਧਿਆਣਾ ਦੀਆਂ ਵਿਧਾਨ ਸਭਾ ਸੀਟਾਂ ਬਾਰੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਕੌਂਸਲਰਾਂ ਤੋਂ ਵਾਰਡ ਇੰਚਾਰਜਾਂ ਨਾਲ ਮੀਟਿੰਗ ਕਰਕੇ ਫੀਡਬੈਕ ਲੈਣ ਦੇ ਨਾਲ-ਨਾਲ ਪਾਰਟੀ ਦੀ ਵਿਚਾਰਧਾਰਾ ਅਤੇ ਐਲਾਨਾਂ ਨੂੰ ਵਾਰਡ ਪੱਧਰ ’ਤੇ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਵੀ ਦੇਣਗੇ।
October 5, 2024 7:46 pm