ਚੰਡੀਗੜ੍ਹ,16 ਅਕਤੂਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪੱਸ਼ਟ ਕੀਤਾ ਕਿ ਐੱਸ.ਵਾਈ.ਐਲ (SYL) ਨਹਿਰ ਦੇ ਨਿਰਮਾਣ ਦੇ ਰਸਤੇ ਵਿੱਚ ਆਉਣ ਵਾਲੀ ਕਿਸੇ ਵੀ ਅੜਿੱਕੇ ਜਾਂ ਮਸਲਿਆਂ ਨੂੰ ਹੱਲ ਕਰਨ ਲਈ ਤਿਆਰ ਹਨ। ਮਨੋਹਰ ਲਾਲ ਖੱਟਰ ਨੇ ਅੱਗੇ ਕਿਹਾ ਕਿ ਹਰਿਆਣਾ ਦਾ ਹਰ ਨਾਗਰਿਕ ਪੰਜਾਬ ਵੱਲੋਂ ਐੱਸ.ਵਾਈ.ਐਲ ਨਹਿਰ ਦੇ ਬਣਾਏ ਜਾਣ ਦਾ ਇੰਤਜਾਰ ਕਰ ਰਿਹਾ ਹੈ।
ਹਰਿਆਣਾ ਸਰਕਾਰ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ (SYL) ਹਰਿਆਣਾ ਦਾ ਹੱਕ ਹੈ ਅਤੇ ਹਰਿਆਣਾ ਦੇ ਮੁੱਖ ਮੰਤਰੀ ਇਸ ਲਈ ਹਰ ਸੰਭਵ ਕਦਮ ਚੁੱਕ ਰਹੇ ਹਨ। ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਜ਼ੋਰਦਾਰ ਵਕਾਲਤ ਕਰਨ ਤੋਂ ਬਾਅਦ ਹੁਣ ਮੁੱਖ ਮੰਤਰੀ ਨੇ ਆਪਣੇ ਹਮਰੁਤਬਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।