Rahul Gandhi

ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਪੂਰੇ ਦੇਸ਼ ‘ਚ ਜਾਤੀ ਜਨਗਣਨਾ ਜ਼ਰੂਰ ਕਰਵਾਵਾਂਗੇ: ਰਾਹੁਲ ਗਾਂਧੀ

ਚੰਡੀਗੜ੍ਹ, 19 ਅਕਤੂਬਰ 2023: ਜਿਵੇਂ-ਜਿਵੇਂ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ, ਤਿਉਂ-ਤਿਉਂ ਸਿਆਸੀ ਪਾਰਟੀਆਂ ਦੀ ਬਿਆਨਬਾਜ਼ੀ ਅਤੇ ਐਲਾਨ ਵਧਦੇ ਜਾ ਰਹੇ ਹਨ। ਸਾਰੀਆਂ ਪਾਰਟੀਆਂ ਨੇ ਆਪੋ-ਆਪਣੇ ਢੰਗ-ਤਰੀਕਿਆਂ ਰਾਹੀਂ ਲੋਕਾਂ ਨੂੰ ਭਰਮਾਉਣ ਲਈ ਕਈ ਹੱਥਕੰਡੇ ਅਪਣਾਏ ਹਨ। ਕੋਈ ਜਾਤੀ ਜਨਗਣਨਾ ਦੀ ਗੱਲ ਕਰ ਰਿਹਾ ਹੈ, ਕੋਈ ਮੁਫਤ ਸਕੀਮਾਂ ਦਾ ਐਲਾਨ ਕਰਨ ਦੀ ਗੱਲ ਕਰ ਰਿਹਾ ਹੈ। ਇਸ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਪਾਰਟੀ ਦੇ ਪ੍ਰਚਾਰ ਲਈ ਤੇਲੰਗਾਨਾ ਪਹੁੰਚੇ। ਸੂਬੇ ‘ਚ ਪਹੁੰਚਦਿਆਂ ਹੀ ਉਨ੍ਹਾਂ ਨੇ ਜਨਤਾ ਨਾਲ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਪੂਰੇ ਦੇਸ਼ ‘ਚ ਜਾਤੀ ਜਨਗਣਨਾ ਜ਼ਰੂਰ ਕਰਵਾਵਾਂਗੇ। ਜੇਕਰ ਤੇਲੰਗਾਨਾ ‘ਚ ਸਰਕਾਰ ਬਣੀ ਤਾਂ ਅਸੀਂ ਵੀ ਅਜਿਹਾ ਹੀ ਕਰਾਂਗੇ।

ਤੇਲੰਗਾਨਾ ‘ਚ ਕਾਂਗਰਸ ਦੀ ਚੱਲ ਰਹੀ ‘ਵਿਜੇਭੇੜੀ’ ਯਾਤਰਾ ਦੌਰਾਨ ਭੂਪਾਲਪੱਲੀ ਤੋਂ ਪੇਡਾਪੱਲੀ ਦੇ ਰਸਤੇ ‘ਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਸਭ ਤੋਂ ਵੱਡਾ ਮੁੱਦਾ ਜਾਤੀ ਜਨਗਣਨਾ ਹੈ। ਇਹ ਇੱਕ “ਐਕਸ-ਰੇ” ਹੈ, ਜੋ ਦਲਿਤਾਂ, ਆਦਿਵਾਸੀਆਂ ਅਤੇ ਓ.ਬੀ.ਸੀ. ਦੀ ਸਥਿਤੀ ‘ਤੇ ਰੌਸ਼ਨੀ ਪਾਵੇਗਾ। ਉਨ੍ਹਾਂ ਕਿਹਾ ਕਿ ਇਹ ਜਨਗਣਨਾ ਤੈਅ ਕਰੇਗੀ ਕਿ ਦੇਸ਼ ਦੀ ਦੌਲਤ ਨੂੰ ਕਿਵੇਂ ਖਰਚਿਆ ਜਾਣਾ ਚਾਹੀਦਾ ਹੈ।

ਮੋਦੀ ਸਰਕਾਰ ਅਤੇ ਕੇਸੀਆਰ ‘ਤੇ ਹਮਲਾ ਕਰਦੇ ਹੋਏ ਰਾਹੁਲ ਗਾਂਧੀ (Rahul Gandhi) ਨੇ ਪੁੱਛਿਆ ਕਿ ਉਹ ਜਾਤੀ ਜਨਗਣਨਾ ਕਦੋਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਤ ਰਾਜਾਂ ਛੱਤੀਸਗੜ੍ਹ, ਰਾਜਸਥਾਨ ਅਤੇ ਕਰਨਾਟਕ ਨੂੰ ਜਾਤੀ ਜਨਗਣਨਾ ਕਰਨ ਲਈ ਕਿਹਾ ਗਿਆ ਹੈ। ਹੁਣ ਤੇਲੰਗਾਨਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਤੀ ਜਨਗਣਨਾ ਕਰਵਾਉਣੀ ਪਵੇਗੀ। ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਕਾਂਗਰਸ ਪਾਰਟੀ ਤੇਲੰਗਾਨਾ ਵਿੱਚ ਜਾਤੀ ਜਨਗਣਨਾ ਕਰਵਾਏਗੀ। ਉਨ੍ਹਾਂ ਪੁੱਛਿਆ, ‘ਮੇਰਾ ਸਵਾਲ ਹੈ ਕਿ ਕੀ ਦੇਸ਼ ਵਿੱਚ ਓਬੀਸੀ ਦੀ ਆਬਾਦੀ ਸਿਰਫ਼ ਪੰਜ ਫ਼ੀਸਦੀ ਹੈ?’

Scroll to Top