ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਇਆ ਅਤੇ ਜੰਮੂ-ਕਸ਼ਮੀਰ ਵਿੱਚ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਸਮੇਤ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ | ਸ਼ਰਧਾਂਜਲੀ ਭੇਂਟ ਕਰਨ ਅਤੇ ਮੌਨ ਧਾਰਨ ਕਰਨ ਤੋਂ ਬਾਅਦ ਇਜਲਾਸ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ।
ਜਨਵਰੀ 19, 2025 10:36 ਪੂਃ ਦੁਃ