Punjab Vidhan Sabha

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ | ਵਿਧਾਨ ਸਭਾ ਦੇ ਇਜਲਾਸ ਨੂੰ ਗੈਰ ਕਾਨੂੰਨੀ ਦੱਸਣ ਦਾ ਮੁੱਦਾ ਅੱਜ ਵਿਸ਼ੇਸ਼ ਤੌਰ ‘ਤੇ ਸੈਸ਼ਨ ਦਾ ਹਿੱਸਾ ਰਿਹਾ। ਇਸ ਮੌਕੇ ਵਿਰੋਧੀ ਧਿਰ ਵੱਲੋਂ ਇਸ ਨੂੰ ਲੈ ਕੇ ਸਵਾਲ ਚੁੱਕੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਤੇ ਇਜਾਜ਼ਤ ਲੈ ਕੇ ਨਵੰਬਰ ਵਿੱਚ ਨਵਾਂ ਇਜਲਾਸ ਸੱਦਣਗੇ।

ਵਿਧਾਨ ਸਭਾ ‘ਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਲਈ ਬਿੱਲ ਪੇਸ਼ ਕਰਨਾ ਚਾਹੁੰਦੇ ਸੀ ਪਰ ਪੰਜਾਬ ਦੇ ਰਾਜਪਾਲ ਨੇ ਬਿੱਲ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ । ਇਸ ਲਈ ਅਸੀਂ ਇਸ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਕੇ 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਵਾਂਗੇ।

Scroll to Top