ਚੰਡੀਗੜ੍ਹ, 21 ਅਕਤੂਬਰ, 2023: ਪੰਜਾਬ ਦੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਭਗਵੰਤ ਮਾਨ ਅਗਵਾਈ ਵਾਲੀ ਆਪ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਪੰਜਾਬ ਦੇ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦਾ ਐਲਾਨ ਕਰ ਦਿੱਤਾ ਹੈ।
ਇਸ ਮਾਮਲੇ ‘ਤੇ ਹੁਣ ਇਸ ‘ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਿਹਾ ਹੈ ਕਿ ਜੇਕਰ ਪੰਜਾਬ ਰਾਜਪਾਲ ਕਹਿ ਰਹੇ ਹਨ ਕਿ ਵਿਧਾਨ ਸਭਾ ਇਜਲਾਸ ਬੁਲਾਉਣ ਨੂੰ ਗੈਰ-ਕਾਨੂੰਨੀ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਦੇ ਹੱਲ ਲਈ ਪੱਤਰ ਲਿਖਣਾ ਚਾਹੀਦਾ ਹੈ। ਪੰਜਾਬ ਸਰਕਾਰ ਖ਼ੁਦ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀ।