ice cream shop

ਆਰਡਰ ‘ਚ ਦੇਰੀ ਹੋਣ ‘ਤੇ ਆਈਸ ਕਰੀਮ ਦੁਕਾਨ ‘ਤੇ ਚੱਲੀਆਂ ਗੋਲੀਆਂ, ਦੋ ਜਣੇ ਜ਼ਖਮੀ

ਚੰਡੀਗੜ੍ਹ, 26 ਅਕਤੂਬਰ 2023: ਫ਼ਿਰੋਜ਼ਪੁਰ ਸ਼ਹਿਰ ਦੇ ਮੱਲਵਾਲ ਰੋਡ ‘ਤੇ ਸਥਿਤ ਇੱਕ ਗਿਆਨੀ ਆਈਸ ਕਰੀਮ ਦੀ ਦੁਕਾਨ (ice cream shop) ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਮਣੇ ਆਇਆ ਹੈ, ਜਿਸ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚੋਂ ਇਕ ਵਿਅਕਤੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਆਈਸਕ੍ਰੀਮ ਪਰੋਸਣ ‘ਚ ਦੇਰੀ ਨੂੰ ਲੈ ਕੇ ਆਈਸਕ੍ਰੀਮ ਦੇ ਮਾਲਕ ਅਤੇ ਪਰਿਵਾਰ ਨਾਲ ਆਈਸਕ੍ਰੀਮ ਖਾਣ ਆਏ ਵਿਅਕਤੀ ਵਿਚਾਲੇ ਬਹਿਸ ਹੋ ਗਈ ਅਤੇ ਗੋਲੀ ਚਲਾ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਅਤੇ ਡੀ.ਐਸ.ਪੀ ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਦੀ ਅਗਵਾਈ ਹੇਠ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਸ ਘਟਨਾ ਸਬੰਧੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਪੁਲਿਸ ਵੱਲੋਂ ਆਈਸ ਕ੍ਰੀਮ ਦੁਕਾਨ (ice cream shop)) ਦੇ ਅੰਦਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Scroll to Top