ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ (government schools) ਦਾ ਸਮਾਂ ਬਦਲ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।
ਜੁਲਾਈ 18, 2026 10:01 ਬਾਃ ਦੁਃ



