ਚੰਡੀਗੜ੍ਹ, 31 ਅਕਤੂਬਰ 2023: ਫਰੀਦਕੋਟ (Faridkot) ਪੁਲਿਸ ਵਿਭਾਗ ਨੇ ਫਰੀਦਕੋਟ ਦੇ ਐਸਐਚਓ ਇੰਸਪੈਕਟਰ ਗੁਲਜਿੰਦਰਪਾਲ ਸਿੰਘ ਨੂੰ ਥਾਣਾ ਸਿਟੀ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਫਰੀਦਕੋਟ ਵਿਖੇ ਤਾਇਨਾਤ ਕੀਤਾ ਗਿਆ ਹੈ। ਪੁਲਿਸ ਲਾਈਨ ਵਿੱਚ ਤਾਇਨਾਤ ਇੰਸਪੈਕਟਰ ਅਮਰਜੀਤ ਸਿੰਘ ਨੂੰ ਸਿਟੀ ਪੁਲਿਸ ਸਟੇਸ਼ਨ ਦਾ ਇੰਚਾਰਜ ਲਾਇਆ ਗਿਆ ਹੈ।
ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ ਸਾਦਿਕ ਥਾਣੇ ਦੇ ਇੰਚਾਰਜ ਇੰਸਪੈਕਟਰ ਮੁਖਤਿਆਰ ਸਿੰਘ ਨੂੰ ਸਾਦਿਕ ਥਾਣੇ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਇੰਸਪੈਕਟਰ ਅਮਰਿੰਦਰ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। -ਫਰੀਦਕੋਟ (Faridkot) ਸਿਟੀ 2 ਥਾਣੇ ਦਾ ਇੰਚਾਰਜ, ਸਾਦਿਕ ਥਾਣੇ ਦਾ ਇੰਚਾਰਜ ਲਾਇਆ ਗਿਆ ਹੈ।ਜਦੋਂ ਕਿ ਐਸ.ਆਈ ਜਸਵੰਤ ਸਿੰਘ ਨੂੰ ਫਰੀਦਕੋਟ ਸਿਟੀ 2 ਥਾਣੇ ਦਾ ਇੰਚਾਰਜ ਲਾਇਆ ਗਿਆ ਹੈ।