ਚੰਡੀਗੜ੍ਹ 1 ਦਸੰਬਰ 2021 : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਜਾਣੀ ਕਿ ਬੁੱਧਵਾਰ ਨੂੰ ਹੋਵੇਗੀ, ਜਿਸ ‘ਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਬਕਾਇਆ ਮੁੱਦਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਕੈਬਨਿਟ ਮੀਟਿੰਗ ਵਿੱਚ ਤਿੰਨ ਨਵੀਆਂ ਸਬ ਤਹਿਸੀਲਾਂ ਬਣਾਉਣ ਦੇ ਫੈਸਲੇ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ 50-50 ਲੱਖ ਰੁਪਏ ਦੇਣ ਦੀ ਵੀ ਪ੍ਰਵਾਨਗੀ ਦਿੱਤੀ ਜਾਣੀ ਹੈ। ਹਾਲਾਂਕਿ ਇਹ ਰਕਮ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ, ਜਿਸ ਦੀ ਮਨਜ਼ੂਰੀ ਪੈਂਡਿੰਗ ਹੈ।
ਜਨਵਰੀ 19, 2025 11:55 ਪੂਃ ਦੁਃ