Hardik Pandya

World Cup: ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਬਾਹਰ, ਇਸ ਤੇਜ਼ ਗੇਂਦਬਾਜ਼ ਨੂੰ ਭਾਰਤੀ ਟੀਮ ‘ਚ ਕੀਤਾ ਸ਼ਾਮਲ

ਚੰਡੀਗੜ੍ਹ, 04 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) ਵਿਸ਼ਵ ਕੱਪ ਦੇ ਬਾਕੀ ਮੈਚਾਂ ਤੋਂ ਬਾਹਰ ਹੋ ਗਏ ਹਨ। ਉਹ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਖ਼ਿਲਾਫ਼ ਮੈਚ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਮੈਚ ਵਿੱਚ ਵੀ ਉਹ ਸਿਰਫ਼ ਤਿੰਨ ਗੇਂਦਾਂ ਹੀ ਸੁੱਟ ਸਕਿਆ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਆਖਰੀ ਤਿੰਨ ਮੈਚ ਹਾਰਦਿਕ ਦੇ ਬਿਨਾਂ ਖੇਡੇ ਹਨ । ਹਾਰਦਿਕ ਨੂੰ ਗਿੱਟੇ ਦੀ ਸੱਟ ਲੱਗੀ ਸੀ। ਆਈਸੀਸੀ ਨੇ ਹਾਰਦਿਕ ਦੇ ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਪੁਸ਼ਟੀ ਕੀਤੀ ਹੈ। ਭਾਰਤ ਨੂੰ ਫਿਲਹਾਲ ਲੀਗ ਦੌਰ ਵਿੱਚ ਦੋ ਹੋਰ ਮੈਚ ਖੇਡਣੇ ਹਨ। ਭਾਰਤੀ ਟੀਮ ਦਾ ਸਾਹਮਣਾ 5 ਨਵੰਬਰ ਨੂੰ ਦੱਖਣੀ ਅਫਰੀਕਾ ਅਤੇ 12 ਨਵੰਬਰ ਨੂੰ ਨੀਦਰਲੈਂਡ ਨਾਲ ਹੋਵੇਗਾ। ਭਾਰਤੀ ਟੀਮ ਸੈਮੀਫਾਈਨਲ ਲਈ ਵੀ ਕੁਆਲੀਫਾਈ ਕਰ ਚੁੱਕੀ ਹੈ।

Image

ਪਿਛਲੇ ਮਹੀਨੇ ਪੁਣੇ ‘ਚ ਬੰਗਲਾਦੇਸ਼ ਖਿਲਾਫ ਭਾਰਤ ਦੇ ਵਿਸ਼ਵ ਕੱਪ ਮੈਚ ਦੌਰਾਨ ਗੇਂਦਬਾਜ਼ੀ ਕਰਦੇ ਹੋਏ ਹਾਰਦਿਕ (Hardik Pandya) ਨੂੰ ਖੱਬੇ ਗਿੱਟੇ ‘ਤੇ ਸੱਟ ਲੱਗ ਗਈ ਸੀ ਅਤੇ ਹੁਣ ਇਹ ਪੁਸ਼ਟੀ ਹੋ ​​ਗਈ ਹੈ ਕਿ 30 ਸਾਲਾ ਹਾਰਦਿਕ ਸਮੇਂ ‘ਤੇ ਠੀਕ ਹੋਣ ‘ਚ ਸਮਾਂ ਲੱਗ ਰਿਹਾ ਹੈ। ਹਾਰਦਿਕ ਦੀ ਥਾਂ ਪ੍ਰਸਿਧ ਕ੍ਰਿਸ਼ਨਾ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਸਿਧ ਕੋਲ ਵਿਸ਼ਵ ਕੱਪ ਦਾ ਤਜਰਬਾ ਨਹੀਂ ਹੈ ਅਤੇ ਉਸ ਨੂੰ ਪਹਿਲੀ ਵਾਰ ਵਿਸ਼ਵ ਕੱਪ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਸਿਦ ਨੂੰ ਬੈਕਅੱਪ ਦੇ ਤੌਰ ‘ਤੇ ਤਿਆਰ ਰਹਿਣ ਲਈ ਕਿਹਾ ਗਿਆ ਸੀ ਅਤੇ ਉਹ NCA ਬੰਗਲੌਰ ‘ਚ ਸੀ। ਸ਼ਨੀਵਾਰ ਨੂੰ ਟੂਰਨਾਮੈਂਟ ਦੀ ਇਵੈਂਟ ਟੈਕਨੀਕਲ ਕਮੇਟੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਉਸ ਨੂੰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ ।

Scroll to Top